JALANDHAR WEATHER

ਸੰਦੀਪ ਸਿੰਘ ਸੰਨੀ ਨੂੰ ਇਲਾਜ ਲਈ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਲਿਆਂਦਾ ਗਿਆ

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸੁਧੀਰ ਸੂਰੀ ਹੱਤਿਆ ਮਾਮਲੇ ਵਿਚ ਨਾਮਜ਼ਦ ਭਾਈ ਸੰਦੀਪ ਸਿੰਘ ਸੰਨੀ ਨੂੰ ਅੱਜ ਇਲਾਜ ਲਈ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਲਿਆਂਦਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਥਕ ਅਕਾਲੀ ਲਹਿਰ ਦੇ ਜ਼ਿਲ੍ਹਾ ਪ੍ਰਧਾਨ ਭਾਈ ਬਿਕਰਮਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਭਾਈ ਸੰਦੀਪ ਸਿੰਘ ਦੀ ਕੁੱਝ ਦਿਨਾਂ ਤੋਂ ਸਿਹਤ ਠੀਕ ਨਹੀਂ ਸੀ ਅਤੇ ਸਾਹ ਲੈਣ ਵਿਚ ਦਿੱਕਤ ਆ ਰਹੀ ਸੀ।

ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਲਿਆਂਦਾ ਗਿਆ। ਜਿੱਥੇ ਡਾਕਟਰ ਵਲੋਂ ਭਾਈ ਸੰਦੀਪ ਸਿੰਘ ਦੀ ਸਿਹਤ ਦਾ ਚੈੱਕ ਅਪ ਕੀਤਾ ਗਿਆ। ਕੁੱਝ ਟੈਸਟ ਲਏ ਗਏ। ਉਨ੍ਹਾਂ ਦੱਸਿਆ ਕਿ ਕਲੈਸਟਰੋਲ ਵਧਣ ਸਮੇਤ ਹੋਰ ਦਿੱਕਤਾਂ ਹਨ। ਟੈਸਟ ਰਿਪੋਰਟਾਂ ਤੋਂ ਬਾਅਦ ਕਲੀਅਰ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਭਾਈ ਕ੍ਰਿਸ਼ਨ ਸਿੰਘ ਰੁਪਾਣਾ, ਮੁੱਖ ਬੁਲਾਰੇ ਤੇਜਿੰਦਰ ਸਿੰਘ ਢਿੱਲੋਂ ਸਮੇਤ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।

ਕਰੀਬ ਦੋ ਢਾਈ ਘੰਟੇ ਬਾਅਦ ਵਾਪਸ ਭਾਈ ਸੰਦੀਪ ਸਿੰਘ ਨੂੰ ਜੇਲ੍ਹ ਵਿਖੇ ਲਿਜਾਇਆ ਗਿਆ‌। ਉਨ੍ਹਾਂ ਦੱਸਿਆ ਕਿ ਭਾਈ ਸੰਦੀਪ ਸਿੰਘ ਦੇ ਭਰਾ ਭਾਈ ਮਨਦੀਪ ਸਿੰਘ ਵਲੋਂ ਮੈਨੂੰ ਇਸ ਸਬੰਧੀ ਸੂਚਨਾ ਦਿੱਤੀ ਗਈ ਸੀ ਕਿ ਭਾਈ ਸੰਦੀਪ ਸਿੰਘ ਦੀ ਸਿਹਤ ਦਾ ਚੈੱਕਅੱਪ ਹੋਣਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ