ਐਨਆਈਏ ਦਾ ਵੱਡਾ ਐਕਸ਼ਨ: ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ
ਮੁਹਾਲੀ, 28 ਜੁਲਾਈ - ਜਲੰਧਰ ਦੇ ਇੰਫਲੂਐਂਸਰ ਨਵਦੀਪ ਸਿੰਘ ਉਰਫ਼ ਰੋਜ਼ਰ ਸੰਧੂ ਦੇ ਘਰ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਮੋਹਾਲੀ ਸਥਿਤ ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਪਾਕਿਸਤਾਨੀ ਅੱਤਵਾਦੀ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਸ਼ਹਿਜ਼ਾਦ ਭੱਟੀ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ (ਐਨਬੀਡਬਲਯੂ) ਜਾਰੀ ਕੀਤਾ ਹੈ। ਐਨਆਈਏ ਦੇ ਮੁਤਾਬਕ ਭੱਟੀ ਇਸ ਸਮੇਂ ਬ੍ਰਾਜ਼ੀਲ ਵਿਚ ਲੁਕਿਆ ਹੋਇਆ ਹੈ ਅਤੇ ਉੱਥੋਂ ਭਾਰਤ ਵਿਰੋਧੀ ਗਤੀਵਿਧੀਆਂ ਚਲਾ ਰਿਹਾ ਹੈ। ਇਸ ਵਾਰੰਟ ਦੇ ਆਧਾਰ 'ਤੇ ਹੁਣ ਇੰਟਰਪੋਲ ਰੈੱਡ ਕਾਰਨਰ ਨੋਟਿਸ ਅਤੇ ਹਵਾਲਗੀ ਦੀ ਕਾਰਵਾਈ ਵੀ ਸ਼ੁਰੂ ਕੀਤੀ ਜਾ ਸਕਦੀ ਹੈ।
;
;
;
;
;
;
;
;