JALANDHAR WEATHER

ਐੱਲ.ਏ.ਡੀ.ਸੀ ਨੀਤੀ ਦੇ ਵਿਰੋਧ ਚ ਫ਼ਿਰੋਜ਼ਪੁਰ ਦੇ ਵਕੀਲਾਂ ਨੇ ਸ਼ਹਿਰ ਤੇ ਛਾਉਣੀ ਵਿਚ ਕੱਢਿਆ ਰੋਸ ਮਾਰਚ

ਫ਼ਿਰੋਜ਼ਪੁਰ, 28 ਜੁਲਾਈ (ਰਾਕੇਸ਼ ਚਾਵਲਾ) - ਕਾਨੂੰਨੀ ਸਹਾਇਤਾ ਬਚਾਅ ਵਕੀਲ ਯੋਜਨਾ (ਐੱਲ.ਏ.ਡੀ.ਸੀ.) ਦੇ ਵਿਰੋਧ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਵਕੀਲਾਂ ਵਲੋਂ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੀਆਂ ਸੜਕਾਂ ਉੱਪਰ ਰੋਸ ਮਾਰਚ ਕੱਢਦੇ ਹੋਏ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਲਵਜੀਤ ਪਾਲ ਟੂਰਨਾ, ਉਪ ਪ੍ਰਧਾਨ ਜੋਬਨਜੀਤ ਸਿੰਘ ਸਿੱਧੂ ਤੇ ਸਕੱਤਰ ਨੀਲ ਰਤਨ ਸ਼ਰਮਾ ਨੇ ਦੱਸਿਆ ਕਿ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀਆਂ ਬਾਰ ਐਸੋਸੀਏਸ਼ਨਾਂ ਦੀ ਸਾਂਝੀ ਐਕਸ਼ਨ ਕਮੇਟੀ ਨੇ ਦੇਸ਼ ਭਰ ਦੀਆਂ ਬਾਰ ਐਸੋਸੀਏਸ਼ਨਾਂ ਅਤੇ ਕਾਨੂੰਨੀ ਭਾਈਚਾਰੇ ਨੂੰ ਨੀਤੀ ਵਾਪਸ ਲਏ ਜਾਣ ਤੱਕ ਅਣਮਿੱਥੇ ਸਮੇਂ ਲਈ "ਕੰਮ ਬੰਦ" ਅੰਦੋਲਨ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਬਾਰ ਐਸੋਸੀਏਸ਼ਨਾਂ 7 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਹਨ, ਜਦਕਿ ਹਰਿਆਣਾ ਦੀਆਂ ਬਾਰ ਐਸੋਸੀਏਸ਼ਨਾਂ ਵੀ ਇਸ ਅੰਦੋਲਨ ਨੂੰ ਪੂਰਾ ਸਮਰਥਨ ਦੇ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਵਲੋਂ 24 ਘੰਟਿਆਂ ਦੀ ਭੁੱਖ ਹੜਤਾਲ ਸ਼ੁਰੂ ਕੀਤੀ ਗਈ। ਬਾਰ ਆਗੂਆਂ ਨੇ ਕਿਹਾ ਕਿ ਐੱਲ.ਏ.ਡੀ.ਸੀ. ਨੀਤੀ ਸੰਵਿਧਾਨਕ ਅਤੇ ਕਾਨੂੰਨੀ ਢਾਂਚੇ ਦੀ ਭਾਵਨਾ ਦੇ ਉਲਟ ਹੈ। ਇਸ ਨਾਲ ਕਾਨੂੰਨੀ ਪੇਸ਼ੇ ਦੀ ਆਜ਼ਾਦੀ, ਮਾਣ-ਮਰਿਆਦਾ ਅਤੇ ਨੈਤਿਕਤਾ ਪ੍ਰਭਾਵਿਤ ਹੋਵੇਗੀ, ਜਦਕਿ ਸੁਤੰਤਰ ਵਕਾਲਤ ਅਤੇ ਲੋਕਾਂ ਨੂੰ ਮਿਲਣ ਵਾਲੀ ਕਾਨੂੰਨੀ ਸਹਾਇਤਾ ਦੀ ਗੁਣਵੱਤਾ 'ਤੇ ਵੀ ਮਾੜਾ ਅਸਰ ਪੈ ਸਕਦਾ ਹੈ।ਉਨ੍ਹਾਂ ਕਿਹਾ ਕਿ ਇਹ ਕਿਸੇ ਇਕ ਸੂਬੇ ਦਾ ਨਹੀਂ, ਸਗੋਂ ਪੂਰੇ ਦੇਸ਼ ਦੇ ਕਾਨੂੰਨੀ ਪੇਸ਼ੇ ਦੇ ਭਵਿੱਖ ਨਾਲ ਜੁੜਿਆ ਮੁੱਦਾ ਹੈ। ਇਸ ਲਈ ਸਾਰੀਆਂ ਬਾਰ ਐਸੋਸੀਏਸ਼ਨਾਂ ਨੂੰ ਇੱਕਜੁੱਟ ਹੋ ਕੇ ਇਸ ਸੰਘਰਸ਼ ਵਿਚ ਸ਼ਾਮਿਲ ਹੋਣਾ ਚਾਹੀਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ