ਬਰਨਾਲਾ ਘਟਨਾ ਤੇ ਮੰਗਾਂ ਨੂੰ ਲੈ ਕੇ ਨਗਰ ਨਿਗਮ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਦੂਸਰੇ ਦਿਨ ਵੀ ਜਾਰੀ ਰਹੀ
ਫ਼ਗਵਾੜਾ, 28 ਜੁਲਾਈ (ਹਰਜੋਤ ਸਿੰਘ ਚਾਨਾ)- ਨਗਰ ਨਿਗਮ ਦੇ ਮੁਲਾਜ਼ਮਾ ਵਲੋਂ ਆਪਣੀਆਂ ਮੰਗਾਂ ਤੇ ਬਰਨਾਲਾ ਘਟਨਾ ਦੇ ਵਿਰੋਧ ’ਚ ਸ਼ੁਰੂ ਕੀਤਾ ਗਿਆ ਧਰਨਾ ਅੱਜ ਦੂਸਰੇ ਦਿਨ ਵੀ ਜਾਰੀ ਰਿਹਾ। ਅੱਜ ਕਾਮਿਆਂ ਨੇ ਇਕੱਠੇ ਹੋ ਕੇ ਗੋਲ ਚੌਂਕ ਤੋਂ ਰੋਸ ਰੈਲੀ ਸ਼ੁਰੂ ਕੀਤੀ ਤੇ ਵੱਖ-ਵੱਖ ਬਾਜ਼ਾਰਾ ’ਚੋਂ ਗੁਜ਼ਰੀ ਤੇ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਆਗੂ ਧਰਮਵੀਰ ਸੇਠੀ ਨੇ ਦੱਸਿਆ ਕਿ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਜਿਨ੍ਹਾਂ ’ਚ ਸੀਵਰਮੈਂਨ, ਸਫ਼ਾਈ ਸੇਵਕ, ਫ਼ਾਇਰਮੈੱਨ, ਡਰਾਈਵਰ, ਕੰਪਿਊਟਰ ਅਪ੍ਰੇਰਟਰ, ਚੌਂਕੀਦਾਰ ਜਿਨ੍ਹਾਂ ਨੂੰ ਪੱਕੇ ਕਰਨ ਲਈ ਸਰਕਾਰ ਵਲੋਂ ਭਰੋਸਾ ਦਿੱਤਾ ਗਿਆ ਸੀ ਪਰ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ ਤੇ ਸਰਕਾਰ ਵਲੋਂ ਜੋ ਕੱਲ੍ਹ ਫ਼ੈਸਲਾ ਕੀਤਾ ਗਿਆ ਹੈ ਉਹ ਬਿਲਕੁਲ ਵੀ ਸਵੀਕਾਰ ਨਹੀਂ ਹੈ ਤੇ ਸਰਕਾਰ ਮੁਲਾਜ਼ਮਾ ਨੂੰ ਪੱਕਾ ਕਰੇ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਮੁਲਾਜ਼ਮਾ ਨੂੰ ਪੱਕਾ ਨਹੀਂ ਕਰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਪਿਛਲੀ ਵਾਰ ਵੀ ਧਰਨਾ ਚੁਕਵਾਉਣ ਲਈ ਸਾਡੇ ਨਾਲ ਧੋਖਾ ਕੀਤਾ ਗਿਆ ਸੀ ਤੇ ਉਹ ਹੁਣ ਇਨ੍ਹਾਂ ਦੇ ਕਿਸੇ ਭਰੋਸੇ ’ਚ ਨਹੀਂ ਆਉਣਗੇ। ਉਨ੍ਹਾਂ ਦੱਸਿਆ ਕਿ ਬਰਨਾਲਾ ਵਿਖੇ ਆਪਣੀਆਂ ਹੱਕਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾ ’ਤੇ ਪੁਲੀਸ ਵਲੋਂ ਲਾਠੀਆ ਵਰਾਈਆਂ ਗਈਆਂ ਜੋ ਕਿ ਬਿਲਕੁਲ ਗਲਤ ਹੈ ਜਿਸ ਨੂੰ ਉਹ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
;
;
;
;
;
;
;
;