ਚੰਬਾ ’ਚ ਡੂੰਘੀ ਖੱਡ ਵਿਚ ਡਿੱਗੀ ਕਾਰ, 5 ਲੋਕਾਂ ਦੀ ਮੌਤ
ਚੰਬਾ (ਹਿਮਾਚਲ ਪ੍ਰਦੇਸ਼), 28 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਡਲਹੌਜ਼ੀ ਮਾਰਗ 'ਤੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਇਕ ਕਾਰ ਬੇਕਾਬੂ ਹੋ ਕੇ ਡੂੰਘੀ ਖੱਡ ਵਿਚ ਜਾ ਡਿੱਗੀ, ਜਿਸ ਕਾਰਨ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਭਾਰੀ ਬਾਰਿਸ਼ ਕਾਰਨ ਰੈਸਕਿਊ ਆਪਰੇਸ਼ਨ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮ੍ਰਿਤਕਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਘਟਨਾ ਸਥਾਨ 'ਤੇ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਜੂਦ ਹਨ ਅਤੇ ਬਚਾਅ ਕਾਰਜ ਜਾਰੀ ਹਨ।
;
;
;
;
;
;
;
;