ਕੈਨੇਡਾ 'ਚ ਫ਼ਿਰੋਜ਼ਪੁਰ ਦੇ 22 ਸਾਲਾਂ ਨੌਜਵਾਨ ਜੋਬਨਪ੍ਰੀਤ ਸਿੰਘ ਦੀ ਭੇਦਭਰੇ ਹਾਲਾਤਾਂ ਵਿਚ ਮੌਤ
ਫ਼ਿਰੋਜ਼ਪੁਰ, 29 ਜੁਲਾਈ (ਗੁਰਿੰਦਰ ਸਿੰਘ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਧੀਰਾ ਪੱਤਰਾ ਦੇ 22 ਸਾਲਾਂ ਨੌਜਵਾਨ ਜੋਬਨਪ੍ਰੀਤ ਸਿੰਘ ਪੁੱਤਰ ਬਲਰਾਜ ਸਿੰਘ ਭੁੱਲਰ ਦੀ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਭੇਦਭਰੀ ਹਾਲਾਤਾਂ ਵਿਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਜੋਬਨਪ੍ਰੀਤ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਦੋ ਸਾਲ ਪਹਿਲਾਂ ਵੱਡੇ ਸੁਪਨੇ ਲੈ ਕੇ ਉੱਚ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਗਿਆ ਸੀ।
ਨੌਜਵਾਨ ਦੀ ਅਚਾਨਕ ਮੌਤ ਦੀ ਸੂਚਨਾ ਮਿਲਦੇ ਹੀ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਅਤੇ ਮਾਪਿਆਂ ਸਮੇਤ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਜ ਸਵੇਰੇ ਬਰੈਂਪਟਨ ਪੁਲਿਸ ਵਲੋਂ ਫੋਨ ਰਾਹੀਂ ਪਰਿਵਾਰ ਨੂੰ ਉਸ ਦੀ ਮੌਤ ਦੀ ਜਾਣਕਾਰੀ ਦਿੱਤੀ ਗਈ। ਪਰਿਵਾਰ ਨੇ ਜੋਬਨਪ੍ਰੀਤ ਦੀ ਮ੍ਰਿਤਕ ਦੇਹ ਅੰਤਿਮ ਰਸਮਾਂ ਲਈ ਵਾਪਸ ਮੰਗਵਾਉਣ ਦੀ ਮੰਗ ਕੀਤੀ ਹੈ।
;
;
;
;
;
;
;
;