JALANDHAR WEATHER

ਪਿੰਡ ਛੰਨ ਕੋਹਾਲੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਮੁਸ਼ਕਿਲਾਂ ਸੁਣੀਆਂ

ਚੋਗਾਵਾਂ/ਅੰਮ੍ਰਿਤਸਰ, 30 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਹੱਦੀ ਪਿੰਡ ਛੰਨ ਕੋਹਾਲੀ ਵਿਖੇ ਹਲਕਾ ਇੰਚਾਰਜ ਸੋਨੀਆ ਮਾਨ ਦੀ ਦੇਖ ਰੇਖ ਹੇਠ ਵਾਈਸ ਚੇਅਰਮੈਨ ਤਰਸੇਮ ਸਿੰਘ ਛੰਨ ਕੋਹਾਲੀ ਦੀ ਅਗਵਾਈ ਹੇਠ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ।

ਜਿਸ ਵਿਚ ਮਹਿਲਾ ਕੋਆਰਡੀਨੇਟਰ ਰਵਲੀਨ ਸੰਧੂ, ਹਲਕਾ ਕੋਆਡੀਨੇਟਰ ਸੁਖਦੀਪ ਸਿੰਘ ਛੀਨਾ, ਸੰਗਠਨ ਇੰਚਾਰਜ ਰਾਜਬੀਰ ਸਿੰਘ ਅਤੇ ਸੋਸ਼ਲ ਮੀਡੀਆ ਹਲਕਾ ਕੋਆਰਡੀਨੇਟਰ ਅਮਿਤੋਜ ਸਿੰਘ ਪਹੁੰਚੇ। ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ। ਹੱਲ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਜਗੀਰ ਸਿੰਘ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਰਵਲੀਨ ਸੰਧੂ ਨੇ ਸਨਮਾਨਿਤ ਕੀਤਾ। ਇਸ ਮੌਕੇ ਮੈਂਬਰ ਅਮਰਜੀਤ ਸਿੰਘ, ਦਰਬਾਰਾ ਸਿੰਘ, ਸਤਨਾਮ ਸਿੰਘ, ਕਰਨੈਲ ਸਿੰਘ, ਲੱਖਾ ਸਿੰਘ, ਦਿਲਪ੍ਰੀਤ ਸਿੰਘ, ਜੁਗਰਾਜ ਸਿੰਘ ਸਰਪੰਚ ਟਨਾਣਾ ਸਮੇਤ ਸਮੂਹ ਪਿੰਡ ਵਾਸੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਪੰਜਾਬ / ਜਨਰਲ

ਅਜੀਤ ਟੀ ਵੀ