ਅੰਮ੍ਰਿਤਸਰ, 31 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਹਲਕਾ ਕੇਂਦਰੀ ਤੋਂ ਵਿਧਾਇਕ ਡਾ. ਅਜੇ ਗੁਪਤਾ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮਜੀਠ ਮੰਡੀ ਵਪਾਰੀ ਐਸੋਸੀਏਸ਼ਨ ਦੇ ਨਵ-ਨਿਯੁਕਤ ਅਹੁਦੇਦਾਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਨਵ-ਨਿਯੁਕਤ ਪ੍ਰਧਾਨ ਅਨਿਲ ਮਹਿਰਾ ਨੂੰ ਮੁਬਾਰਕਬਾਦ ਦਿੰਦੇ ਹੋਏ ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਮਜੀਠ ਮੰਡੀ ਵਪਾਰੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਵਲੋਂ ਉਨ੍ਹਾਂ ਦੇ ਧਿਆਨ ਵਿਚ ਕੋਈ ਸਮੱਸਿਆ ਲਿਆਂਦੀ ਜਾਂਦੀ ਹੈ, ਤਾਂ ਉਸਦਾ ਹੱਲ ਕੀਤਾ ਜਾਂਦਾ ਹੈ। ਉਨ੍ਹਾਂ ਬਾਜ਼ਾਰ ਵਿਚ ਪੀ.ਸੀ.ਆਰ. ਵਾਹਨਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਡਾ. ਗੁਪਤਾ ਨੇ ਕਿਹਾ ਕਿ ਅੰਮ੍ਰਿਤਸਰ ਵਾਲਡ ਸਿਟੀ ਦੇ ਵਪਾਰੀਆਂ ਨੂੰ ਹਰ ਸੰਭਵ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਪਾਰੀਆਂ ‘ਤੇ ਇੰਸਪੈਕਟਰ ਰਾਜ ਖਤਮ ਕਰ ਦਿੱਤਾ ਗਿਆ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸਮਾਜ ਲਈ ਪੁਲਿਸ ਅਤੇ ਜਨਤਾ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਜੀਠ ਮੰਡੀ ਇਕ ਬਹੁਤ ਪੁਰਾਣਾ ਅਤੇ ਵੱਡਾ ਵਪਾਰਕ ਕੇਂਦਰ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਾਂ ਦਾ ਸਮੇਂ-ਸਮੇਂ ‘ਤੇ ਨਿਰੀਖਣ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅੱਜ ਵਿਧਾਇਕ ਡਾ. ਗੁਪਤਾ ਨਾਲ ਮਜੀਠ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਵਿਧਾਇਕ ਡਾ. ਗੁਪਤਾ ਅਤੇ ਪੁਲਿਸ ਕਮਿਸ਼ਨਰ ਭੁੱਲਰ ਨੂੰ ਮਜੀਠ ਮੰਡੀ ਵਪਾਰੀ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਮਹਿਰਾ ਅਤੇ ਉਨ੍ਹਾਂ ਦੀ ਟੀਮ ਨੇ ਸਨਮਾਨਿਤ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੇਂਦਰੀ ਵਿਧਾਨ ਸਭਾ ਹਲਕਾ ਸੰਗਠਨ ਦੇ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ, ਏ. ਸੀ. ਪੀ. ਸੁਰਿੰਦਰ ਸਿੰਘ, ਮਨਦੀਪ ਕਪੂਰ, ਚਿਰਾਗ ਮਹਿਰਾ, ਰਿਤੂ ਮਹਾਜਨ, ਕਮਲਜੀਤ ਸਿੰਘ, ਬਲਦੇਵ ਸਿੰਘ, ਸਚਿਨ ਦੁੱਗਲ, ਰਾਜੇਸ਼ ਅਰੋੜਾ, ਸੁਸ਼ੀਲ ਵਧਾਵਨ, ਸਰਬਜੀਤ ਗਰੋਵਰ, ਗੁਰਪ੍ਰੀਤ ਠੁਕਰਾਲ, ਮਨਦੀਪ ਠੁਕਰਾਲ, ਮਨਦੀਪ ਠੁਕਰਾਲ ਦੇ ਅਹੁਦੇਦਾਰ ਮੌਜੂਦ ਸਨ।