02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸ਼ਹੀਦਾਂ ਦੇ ਸੁਪਨਿਆਂ ਵਾਲਾ ਪੰਜਾਬ ਬਣੇ-ਨਾਇਬ ਸਿੰਘ ਸੈਣੀ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦੇਣ ਸਨੌਰ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ

ਅਜੀਤ ਡੈਸਕ 01-08-2026
ਸਨੌਰ (ਪਟਿਆਲਾ), 31 ਜੁਲਾਈ (ਗੀਤਵਿੰਦਰ ਸਿੰਘ ਸੋਖਲ, ਮੋਹਣ ਸਿੰਘ ਭੱਟੀ)-ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਟਿਆਲਾ ਦੇ ਹਲਕਾ ਸਨੌਰ ਸਥਿਤ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਪਹੁੰਚ ਕੇ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਸ਼ਹੀਦ ਊਧਮ ਸਿੰਘ ਦੀ ਯਾਦ ਵਿਚ 11 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਸੈਣੀ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਕੁਰਬਾਨ ਕਰਕੇ ਇਤਿਹਾਸ ਰਚਿਆ ਅਤੇ ਉਨ੍ਹਾਂ ਦੀ ਸ਼ਹਾਦਤ ਹਰ ਭਾਰਤੀ ਲਈ ਪ੍ਰੇਰਣਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਯਾਦਗਾਰਾਂ ਦੀ ਸੰਭਾਲ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਇਤਿਹਾਸ ਨਾਲ ਜੋੜਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਪਰੰਤ ਉਹ ਸਨੌਰ ਦੇ ਇੱਕ ਨਿੱਜੀ ਪੈਲੇਸ ਵਿਖੇ ਕੰਬੋਜ਼ ਭਲਾਈ ਮੰਚ ਵੱਲੋਂ ਪ੍ਰਧਾਨ ਹਰਦੀਪ ਸਿੰਘ ਕੰਬੋਜ਼ ਤੇ ਅਮਨਦੀਪ ਸਿੰਘ ਅਮਨ ਢੋਟ ਦੀ ਅਗਵਾਈ ਹੇਠ ਕਰਵਾਏ ਸਮਾਗਮ ਵਿੱਚ ਸ਼ਾਮਲ ਹੋਏ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ, ਹਰਪਾਲ ਕੰਬੋਜ਼, ਚੌਧਰੀ ਓਮ ਪ੍ਰਕਾਸ਼, ਇੰਦਰੀ ਦੇ ਵਿਧਾਇਕ ਰਾਮ ਕੁਮਾਰ, ਬਲਵਿੰਦਰ ਸਿੰਘ ਕਰਤਾਰਪੁਰ, ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਭੰਗੂ ਸਮੇਤ ਭਾਜਪਾ ਦੇ ਆਗੂਆਂ, ਸਮਾਜ ਸੇਵੀਆਂ ਅਤੇ ਵੱਡੀ ਗਿਣਤੀ ਵਿਚ ਲੋਕਾਂ ਨੇ ਹਾਜ਼ਰੀ ਭਰੀ। ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਨਾਇਬ ਸਿੰਘ ਸੈਣੀ ਨੇ ਕਿਹਾ ਕਿ “ਸ਼ਹੀਦ ਊਧਮ ਸਿੰਘ ਦਾ ਸੁਪਨਾ ਉਹ ਨਹੀਂ ਸੀ ਜੋ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਸਥਿਤੀ ਬਣਾ ਦਿੱਤੀ ਹੈ।” ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਸੋਚ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਅਮਲ ਵਿਚ ਲਿਆਉਣਾ ਸਮੇਂ ਦੀ ਲੋੜ ਹੈ। ਇਸ ਮੌਕੇ ਹਰਵਿੰਦਰ ਸਿੰਘ ਹਰਪਾਲਪੁਰ, ਹਰਮੇਸ਼ ਗੋਇਲ ਡਕਾਲਾ, ਅਮਨਦੀਪ ਸਿੰਘ ਐਸ.ਸੀ. ਪ੍ਰਧਾਨ, ਬਹਾਦਰਗੜ੍ਹ, ਰਾਜਦੀਪ ਸਿੰਘ ਯੁਵਾ ਮੈਂਬਰ ਅਤੇ ਦਲਜੀਤ ਸਿੰਘ ਯੁਵਾ ਮੈਂਬਰ, ਨਿਸ਼ਾ ਰਿਸ਼ੀ, ਡਾ ਸ਼ੰਕਰ, ਮਨੀਸ਼ ਸਿੰਗਲਾ, ਨਰੇਸ਼ ਭਾਟੀਆ, ਬਿਟੂ ਭਾਟੀਆ, ਅੰਕੁਰ ਸਿੰਗਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਅਗਲੀ ਖ਼ਬਰ ਪਿੰਡ ਮਟੌਰ ਦੇ ਨੌਜਵਾਨ ਦੀ ਭੇਦ-ਭਰੇ ਹਾਲਾਤ ’ਚ ਹੋਈ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।