ਬੇਸਹਾਰਾ ਪਸ਼ੂਆਂ ਕਾਰਨ ਹਾਦਸਿਆਂ ’ਚ ਮੁਆਵਜ਼ੇ ਲਈ ਵਿਧੀ ਤਿਆਰ ਕਰੋ-ਸੁਪਰੀਮ ਕੋਰਟ
ਨਵੀਂ ਦਿੱਲੀ, 31 ਜੁਲਾਈ (ਪੀ.ਟੀ.ਆਈ)-ਸੜਕਾਂ ‘ਤੇ ਬੇਸਹਾਰਾ ਪਸ਼ੂਆਂ ਕਾਰਨ ਹੋਣ ਵਾਲੇ ਹਾਦਸਿਆਂ ਦਾ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਅਜਿਹੇ ਹਾਦਸਿਆਂ ਵਿਚ ਮੁਆਵਜ਼ੇ ਦੀ ਅਦਾਇਗੀ ਲਈ ਇੱਕ ਵਿਧੀ ਤਿਆਰ ਕਰਨ।ਜਸਟਿਸ ਸੰਜੇ ਕਰੋਲ ਅਤੇ ਜਸਟਿਸ ਐੱਨ. ਕੋਟੀਸ਼ਵਰ ਸਿੰਘ ਦੀ ਬੈਂਚ ਨੇ ਕਈ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਨ੍ਹਾਂ ਪਸ਼ੂਆਂ ਦੇ ਮਾਲਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਉਹ ਹਰ ਦਿਨ ਦੇ ਅੰਤ ਵਿਚ ਆਪਣੇ ਨਿਰਧਾਰਤ ਟਿਕਾਣਿਆਂ ‘ਤੇ ਵਾਪਸ ਪਰਤਣ।
;
;
;
;
;
;
;
;
;