ਸੰਗਰੂਰ, 1 ਅਗਸਤ (ਧੀਰਜ ਪਸੋਰੀਆ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਈ-20 ਪੈਟਰੋਲ ਅਤੇ ਡੀਜ਼ਲ ਨਾਲ ਜੁੜੇ ਮੁੱਦਿਆਂ 'ਤੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਵਰਚੁਅਲ ਮੀਟਿੰਗ ਕੀਤੀ ਇਸ ਵਿਚ ਜ਼ਿਲ੍ਹਾ ਸੰਗਰੂਰ ਤੋਂ 35000 ਦੇ ਕਰੀਬ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।
"ਅਜੀਤ" ਨਾਲ ਗੱਲਬਾਤ ਕਰਦਿਆਂ ਵਿਧਾਇਕਾਂ ਨਰੰਦਰ ਕੌਰ ਭਰਾਜ, ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ, ਜਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਂਚੋਂ, ਮਾਰਕਿਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰਹੇੜੀ, ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ,ਨਗਰ ਸੁਧਾਰ ਟਰਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਜ਼ਿਲ੍ਹਾ ਪਰੀਸ਼ਦ ਮੈਂਬਰ ਰਣਬੀਰ ਸਿੰਘ ਢੀਡਸਾ, ਆਪ ਆਗੂ ਸੁਖਦੇਵ ਸਿੰਘ ਕੋਹਰੀਆਂ, ਚਰਨਜੀਤ ਸਿੰਘ ਚੰਨੀ,ਅਵਤਾਰ ਸਿੰਘ ਝਨੇੜੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਉਨ੍ਹਾਂ ਨੇ ਈ-20 ਪੈਟਰੋਲ ਸਬੰਧੀ ਪਾਰਟੀ ਦੇ ਪੱਖ ਨੂੰ ਵਿਸਥਾਰ ਨਾਲ ਰੱਖਦਿਆਂ ਕਿਹਾ ਕਿ ਇਸ ਨੀਤੀ ਨਾਲ ਆਮ ਲੋਕਾਂ, ਵਾਹਨ ਮਾਲਕਾਂ ਅਤੇ ਕਿਸਾਨਾਂ 'ਤੇ ਪੈ ਸਕਣ ਵਾਲੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ।
ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁੱਦੇ ਬਾਰੇ ਲੋਕਾਂ ਤੱਕ ਤੱਥਾਂ ਦੇ ਆਧਾਰ 'ਤੇ ਜਾਣਕਾਰੀ ਪਹੁੰਚਾਉਣ ਅਤੇ ਜਨਤਾ ਦੀਆਂ ਚਿੰਤਾਵਾਂ ਨੂੰ ਉਜਾਗਰ ਕਰਨ।