02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਣੀਕ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਲਈ ਕਾਪੀਆਂ ਕੀਤੀਆਂ ਲਾਂਚ

ਅਜੀਤ ਡੈਸਕ 01-08-2026
ਜਲੰਧਰ, 31 ਜੁਲਾਈ (ਜਤਿੰਦਰ ਪੰਮੀ)–ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਵਲੋਂ ਸਿੱਖਿਆ ਨੂੰ ਪ੍ਰੋਤਸਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਕਾਪੀ ਵੰਡ ਮੁਹਿੰਮ ਨੂੰ ਮਿਲੇ ਭਰਵੇਂ ਹੁੰਗਾਰੇ ਤੋਂ ਪ੍ਰਭਾਵਿਤ ਹੋ ਕੇ ਲੋਕ ਸਭਾ ਇੰਚਾਰਜ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਣੀਕ ਸਿੰਘ ਰੰਧਾਵਾ ਨੇ ਵੀ ਵਿਦਿਆਰਥੀਆਂ ਲਈ ਕਾਪੀਆਂ ਲਾਂਚ ਕੀਤੀਆਂ। ਜ਼ਿਕਰਯੋਗ ਹੈ ਕਿ ਨਿਤਿਨ ਕੋਹਲੀ ਨੇ ਇਸ ਮੁਹਿੰਮ ਦੀ ਸ਼ੁਰੂਆਤ ਜਲੰਧਰ ਸੈਂਟਰਲ ਤੋਂ ਕੀਤੀ ਸੀ। ਇਸ ਤਹਿਤ ਉਨ੍ਹਾਂ ਨੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਨਾਲ-ਨਾਲ ਆਪਣੇ ਹਰ ਜਨਤਕ ਪ੍ਰੋਗਰਾਮ ਦੌਰਾਨ ਵੀ ਬੱਚਿਆਂ ਨੂੰ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀਆਂ ਕਾਪੀਆਂ ਵੰਡੀਆਂ, ਤਾਂ ਜੋ ਵਿਦਿਆਰਥੀਆਂ ਵਿੱਚ ਪੜ੍ਹਾਈ ਪ੍ਰਤੀ ਹੋਰ ਰੁਚੀ ਪੈਦਾ ਹੋਵੇ ਅਤੇ ਸਿੱਖਿਆ ਨੂੰ ਉਤਸ਼ਾਹ ਮਿਲੇ। ਨਿਤਿਨ ਕੋਹਲੀ ਦੀ ਇਸ ਵਿਲੱਖਣ ਪਹਿਲ ਤੋਂ ਪ੍ਰੇਰਿਤ ਹੋ ਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਣੀਕ ਸਿੰਘ ਰੰਧਾਵਾ ਨੇ ਵੀ ਇਸ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਵਿਦਿਆਰਥੀਆਂ ਲਈ ਕਾਪੀਆਂ ਲਾਂਚ ਕੀਤੀਆਂ। ਉਨ੍ਹਾਂ ਕਿਹਾ ਕਿ ਸਿੱਖਿਆ ਵਿੱਚ ਕੀਤਾ ਗਿਆ ਹਰ ਉਪਰਾਲਾ ਸਮਾਜ ਦੇ ਬਿਹਤਰ ਭਵਿੱਖ ਦੀ ਨੀਂਹ ਮਜ਼ਬੂਤ ਕਰਦਾ ਹੈ ਅਤੇ ਇਸ ਤਰ੍ਹਾਂ ਦੀਆਂ ਪਹਿਲਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਇਸੇ ਲਈ ਉਨ੍ਹਾਂ ਨੇ ਨਿਤਿਨ ਕੋਹਲੀ ਦੀ ਇਸ ਮੁਹਿੰਮ ਨੂੰ ਆਧਾਰ ਬਣਾ ਕੇ ਵਿਦਿਆਰਥੀਆਂ ਲਈ ਕਾਪੀਆਂ ਲਾਂਚ ਕੀਤੀਆਂ ਹਨ। ਰਮਣੀਕ ਸਿੰਘ ਰੰਧਾਵਾ ਦੀ ਇਸ ਪਹਿਲਕਦਮੀ ਦੀ ਸ਼ੁਰੂਆਤ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਨਿਤਿਨ ਕੋਹਲੀ ਵਲੋਂ ਕੀਤੀ ਗਈ।
ਪਿਛਲੀ ਖ਼ਬਰ ਨਗਰ ਨਿਗਮ ਵਲੋਂ ਸ਼ਹਿਰ ਵਿਚ ਨਵੀਆਂ ਟ੍ਰੈਫਿਕ ਲਾਈਟਾਂ ਲਗਵਾਉਣ ਦਾ ਕੰਮ ਸ਼ੁਰੂ ਅਗਲੀ ਖ਼ਬਰ ਹਾਈ ਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਨਾਲ ਮੀਟਿੰਗ ’ਚ ਵਕੀਲ ਐੱਲ. ਏ. ਡੀ. ਸੀ. ਨੀਤੀ ਰੱਦ ਕਰਨ ਦੀ ਮੰਗ ’ਤੇ ਅੜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।